ਜੀਵਨ ਸੰਸਕਾਰ - ਮੱਥੇ ਦੇ ਭਾਗ

ਆਸਾ ਮਹਲਾ ੫ ॥

ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥੧॥

ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥ ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥ ਦਾਤਾਰੁ ਸਦਾ ਦਇਆਲੁ ਸੁਆਮੀ ਕਾਇ ਮਨਹੁ ਵਿਸਾਰੀਐ ॥ ਮਿਲੁ ਸਾਧਸੰਗੇ ਭਜੁ ਨਿਸੰਗੇ ਕੁਲ ਸਮੂਹਾ ਤਾਰੀਐ ॥ ਸਿਧ ਸਾਧਿਕ ਦੇਵ ਮੁਨਿ ਜਨ ਭਗਤ ਨਾਮੁ ਅਧਾਰਾ ॥ ਬਿਨਵੰਤਿ ਨਾਨਕ ਸਦਾ ਭਜੀਐ ਪ੍ਰਭੁ ਏਕੁ ਕਰਣੈਹਾਰਾ ॥੨॥

ਖੋਟੁ ਨ ਕੀਚਈ ਪ੍ਰਭੁ ਪਰਖਣਹਾਰਾ ॥ ਕੂੜੁ ਕਪਟੁ ਕਮਾਵਦੜੇ ਜਨਮਹਿ ਸੰਸਾਰਾ ॥ ਸੰਸਾਰੁ ਸਾਗਰੁ ਤਿਨ੍ਹ੍ਹੀ ਤਰਿਆ ਜਿਨ੍ਹ੍ਹੀ ਏਕੁ ਧਿਆਇਆ ॥ ਤਜਿ ਕਾਮੁ ਕ੍ਰੋਧੁ ਅਨਿੰਦ ਨਿੰਦਾ ਪ੍ਰਭ ਸਰਣਾਈ ਆਇਆ ॥ ਜਲਿ ਥਲਿ ਮਹੀਅਲਿ ਰਵਿਆ ਸੁਆਮੀ ਊਚ ਅਗਮ ਅਪਾਰਾ ॥ ਬਿਨਵੰਤਿ ਨਾਨਕ ਟੇਕ ਜਨ ਕੀ ਚਰਣ ਕਮਲ ਅਧਾਰਾ ॥੩॥

ਪੇਖੁ ਹਰਿਚੰਦਉਰੜੀ ਅਸਥਿਰੁ ਕਿਛੁ ਨਾਹੀ ॥ ਮਾਇਆ ਰੰਗ ਜੇਤੇ ਸੇ ਸੰਗਿ ਨ ਜਾਹੀ ॥ ਹਰਿ ਸੰਗਿ ਸਾਥੀ ਸਦਾ ਤੇਰੈ ਦਿਨਸੁ ਰੈਣਿ ਸਮਾਲੀਐ ॥ ਹਰਿ ਏਕ ਬਿਨੁ ਕਛੁ ਅਵਰੁ ਨਾਹੀ ਭਾਉ ਦੁਤੀਆ ਜਾਲੀਐ ॥ ਮੀਤੁ ਜੋਬਨੁ ਮਾਲੁ ਸਰਬਸੁ ਪ੍ਰਭੁ ਏਕੁ ਕਰਿ ਮਨ ਮਾਹੀ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਐ ਸੂਖਿ ਸਹਜਿ ਸਮਾਹੀ ॥੪॥੪॥੧੩॥ (ਪੰਨਾ 461)

ਗਉੜੀ ਗੁਆਰੇਰੀ ਮਹਲਾ ੫ ॥

ਹਸਤ ਪੁਨੀਤ ਹੋਹਿ ਤਤਕਾਲ॥ ਬਿਨਸਿ ਜਾਹਿ ਮਾਇਆ ਜੰਜਾਲ ॥ ਰਸਨਾ ਰਮਹੁ ਰਾਮ ਗੁਣ ਨੀਤ ॥ ਸੁਖੁ ਪਾਵਹੁ ਮੇਰੇ ਭਾਈ ਮੀਤ ॥੧॥ ਲਿਖੁ ਲੇਖਣਿ ਕਾਗਦਿ ਮਸਵਾਣੀ ॥ ਰਾਮ ਨਾਮ ਹਰਿ ਅੰਮ੍ਰਿਤ ਬਾਣੀ ॥੧॥ ਰਹਾਉ ॥

ਇਹ ਕਾਰਜਿ ਤੇਰੇ ਜਾਹਿ ਬਿਕਾਰ ॥ ਸਿਮਰਤ ਰਾਮ ਨਾਹੀ ਜਮ ਮਾਰ ॥ ਧਰਮ ਰਾਇ ਕੇ ਦੂਤ ਨ ਜੋਹੈ ॥ ਮਾਇਆ ਮਗਨ ਨ ਕਛੂਐ ਮੋਹੈ ॥੨॥ ਉਧਰਹਿ ਆਪਿ ਤਰੈ ਸੰਸਾਰੁ ॥ ਰਾਮ ਨਾਮ ਜਪਿ ਏਕੰਕਾਰੁ ॥ ਆਪਿ ਕਮਾਉ ਅਵਰਾ ਉਪਦੇਸ ॥ ਰਾਮ ਨਾਮ ਹਿਰਦੈ ਪਰਵੇਸ ॥੩॥

ਜਾ ਕੈ ਮਾਥੈ ਏਹੁ ਨਿਧਾਨੁ ॥ ਸੋਈ ਪੁਰਖੁ ਜਪੈ ਭਗਵਾਨੁ ॥ ਆਠ ਪਹਰ ਹਰਿ ਹਰਿ ਗੁਣ ਗਾਉ ॥ ਕਹੁ ਨਾਨਕ ਹਉ ਤਿਸੁ ਬਲਿ ਜਾਉ ॥੪॥੨੮॥੯੭॥ (ਪੰਨਾ 185)

Back to previous page

Akali Singh Services and History | Sikhism | Sikh Youth Camp Programs | Punjabi and Gurbani Grammar | Home